ਸਰਕਾਰ ਕਰੋਨਾ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਪਛਾਣ ਕਰੇ: ਸੁਪਰੀਮ ਕੋਰਟ

ਸਰਕਾਰ ਕਰੋਨਾ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਪਛਾਣ ਕਰੇ: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਉਨ੍ਹਾਂ ਨਿੱਜੀ ਹਸਪਤਾਲਾਂ ਦੀ ਪਛਾਣ ਕਰਨ ਲਈ ਕਿਹਾ ਜਿਥੇ ਕੋਵਿਡ-19 ਮਰੀਜ਼ ਮੁਫਤ ਜਾਂ ਘੱਟ ਖਰਚੇ ’ਤੇ ਇਲਾਜ ਕਰਵਾ ਸਕਣ। ਚੀਫ਼ ਜਸਟਿਸ ਐਸਏ ਬੌਬਡੇ ਦੀ ਅਗਵਾਈ ਵਾਲੇ ਬੈਂਚ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਬਹੁਤ ਸਾਰੇ ਅਜਿਹੇ ਪ੍ਰਾਈਵੇਟ ਹਸਪਤਾਲ ਹਨ, ਜਿਨ੍ਹਾਂ ਨੂੰ ਜ਼ਮੀਨ ਮੁਫਤ ਜਾਂ ਮਾਮੂਲੀ ਦਰਾਂ ’ਤੇ ਜ਼ਮੀਨ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਕਰੋਨਾਵਾਇਰਸ ਤੋਂ ਪੀੜਤ ਮਰੀਜ਼ਾਂ ਦਾ ਮੁਫਤ ਇਲਾਜ ਕਰਨਾ ਚਾਹੀਦਾ ਹੈ। ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ, “ਤੁਸੀਂ ਉਨ੍ਹਾਂ ਸਾਰੇ ਹਸਪਤਾਲਾਂ ਦੀ ਪਛਾਣ ਕਰ ਲਓ ਅਤੇ ਪਤਾ ਲਗਾ ਲਓ।”ਬੈਂਚ ਵਿੱਚ ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਰਿਸ਼ੀਕੇਸ਼ ਰਾਏ ਵੀ ਸ਼ਾਮਲ ਸਨ। ਬੈਂਚ ਨੇ ਕਿਹਾ ਕਿ “ਉਨ੍ਹਾਂ ਨੂੰ ਜ਼ਮੀਨ ਮੁਫਤ ਦਿੱਤੀ ਗਈ ਹੈ ਜਾਂ ਬਹੁਤ ਹੀ ਮਾਮੂਲੀ ਦਰਾਂ ‘ਤੇ। ਇਨ੍ਹਾਂ ਚੈਰੀਟੇਬਲ ਹਸਪਤਾਲਾਂ ਨੂੰ ਮਰੀਜ਼ਾਂ ਦਾ ਮੁਫਤ ਇਲਾਜ ਕਰਨਾ ਚਾਹੀਦਾ ਹੈ। ਬੈਂਚ ਨੇ ਹਫ਼ਤੇ ਬਾਅਦ ਇਸ ਮਾਮਲੇ ਦੀ ਸੁਣਵਾਈ ਕਰਨਦਾ ਫੈਸਲਾ ਕੀਤਾ ਹੈ।

sant sagar