ਹਾਈ ਕੋਰਟ ਵੱਲੋਂ ਕਿਸਾਨ ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ

ਹਾਈ ਕੋਰਟ ਵੱਲੋਂ ਕਿਸਾਨ ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ

ਹਾਈ ਕੋਰਟ ਵੱਲੋਂ ਕਿਸਾਨ ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ
ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਮਹੀਨੇ ਖਨੌਰੀ ਬਾਰਡਰ ’ਤੇ ਹਰਿਆਣਾ ਦੇ ਸੁਰੱਖਿਆ ਮੁਲਾਜ਼ਮਾਂ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਦਰਮਿਆਨ ਹੋਈ ਝੜਪ ਦੌਰਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋਣ ਦੇ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਕਾਰਜਕਾਰੀ ਚੀਫ਼ ਜਸਟਿਸ ਜੀ.ਐੱਸ. ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਵੱਲੋਂ ਕਿਸਾਨਾਂ ਦੇ ਅੰਦੋਲਨ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾ ਰਹੀ ਸੀ। ਐਡਵੋਕੇਟ ਉਦੈ ਪ੍ਰਤਾਪ ਸਿੰਘ ਜੋ ਕਿ ਇਸ ਮਾਮਲੇ ਵਿੱਚ ਪਟੀਸ਼ਨਰ ਵੀ ਹਨ, ਨੇ ਕਿਹਾ ਕਿ ਅਦਾਲਤ ਨੇ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਨਿਆਂਇਕ ਜਾਂਚ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਅਤੇ ਪੰਜਾਬ ਤੇ ਹਰਿਆਣਾ ਦੇ ਏਡੀਜੀਪੀ ਰੈਂਕ ਦੇ ਦੋ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 21 ਫਰਵਰੀ ਨੂੰ ਪੰਜਾਬ-ਹਰਿਆਣਾ ਦੀ ਹੱਦ ਖਨੌਰੀ ਬਾਰਡਰ ’ਤੇ ਹੋਈ ਝੜਪ ਵਿੱਚ ਜਿੱਥੇ ਬਠਿੰਡਾ ਜ਼ਿਲ੍ਹੇ ਦੇ ਰਹਿਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ (21) ਦੀ ਮੌਤ ਹੋ ਗਈ ਸੀ ਉੱਥੇ ਹੀ 12 ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ। ਇਹ ਘਟਨਾ ਉਸ ਵੇਲੇ ਵਾਪਰੀ ਸੀ ਜਦੋਂ ਕੁਝ ਪ੍ਰਦਰਸ਼ਨਕਾਰੀ ਕਿਸਾਨ ਬੈਰੀਕੇਡਾਂ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਬੈਰੀਕੇਡ ਟੱਪਣ ਅਤੇ ਦਿੱਲੀ ਵੱਲ ਕੂਚ ਕਰਨ ਤੋਂ ਰੋਕਿਆ ਜਾ ਰਿਹਾ ਸੀ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਪਹਿਲਾਂ ਹੀ ਕਤਲ ਕੇਸ ਸਬੰਧੀ ਇਕ ਜ਼ੀਰੋ ਐੱਫਆਈਆਰ ਦਰਜ ਕਰ ਚੁੱਕੀ ਹੈ। -ਪੀਟੀਆਈ

ad