ਬ੍ਰਿਟੇਨ ਦੀ ਪ੍ਰਧਾਨ ਮੰਤਰੀ Liz Truss ਦੇਵੇਗੀ ਅਸਤੀਫ਼ਾ

ਬ੍ਰਿਟੇਨ ਦੀ ਪ੍ਰਧਾਨ ਮੰਤਰੀ Liz Truss ਦੇਵੇਗੀ ਅਸਤੀਫ਼ਾ

ਲੰਡਨ- ਬ੍ਰਿਟੇਨ ਦੀ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਘੋਸ਼ਣਾ ਕੀਤੀ ਹੈ ਕਿ ਉਹ 45 ਦਿਨਾਂ ਦੇ ਅਸ਼ਾਂਤ ਕਾਰਜਕਾਲ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੀ ਹੈ। ਉਸ ਨੇ ਲਗਭਗ ਆਪਣੇ ਸਾਰੇ  ਸੰਸਦ ਮੈਂਬਰਾਂ ਦਾ ਵਿਸ਼ਵਾਸ ਗੁਆ ਦਿੱਤਾ ਹੈ। ਲੰਬੇ ਸਮੇਂ ਤੋਂ ਕਿਆਸ ਲਗਾਏ ਜਾ ਰਹੇ ਸਨ ਕਿ ਜਲਦੀ ਹੀ ਅਸਤੀਫ਼ਾ ਦੇ ਦੇਵੇਗੀ।
ਅਸਤੀਫ਼ੇ ਦੇ ਬਾਅਦ ਟਰਸ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਵਰਤਮਾਨ ਸਥਿਤੀ ਨੂੰ ਦੇਖਦੇ ਹੋਏ ਮੈਨੂੰ ਲੱਗਦਾ ਹੈ ਕਿ ਮੈਂ ਉਹਨਾਂ ਵਾਅਦਿਆਂ ਨੂੰ ਪੂਰਾ ਨਹੀਂ ਕਰ ਪਾਈ ਜਿਹਨਾਂ ਲਈ ਮੈਂ ਲੜੀ ਸੀ।ਮੈਂ ਸੂਚਿਤ ਕੀਤਾ ਹੈ ਕਿ ਹੁਣ ਮੈਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੀ ਹਾਂ। ਲਿਜ਼ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਜਦੋਂ ਉਹ ਪ੍ਰਧਾਨ ਮੰਤਰੀ ਬਣੀ ਤਾਂ ਦੇਸ਼ 'ਚ ਆਰਥਿਕ ਸਥਿਰਤਾ ਨਹੀਂ ਸੀ। ਪਰਿਵਾਰ ਚਿੰਤਾ ਵਿੱਚ ਸਨ ਕਿ ਬਿੱਲ ਕਿਵੇਂ ਜਮਾਂ ਕੀਤੇ ਜਾਣ। ਉਹ ਕਹਿੰਦੀ ਹੈ ਕਿ ਅਸੀਂ ਟੈਕਸ ਘਟਾਉਣ ਦਾ ਸੁਪਨਾ ਦੇਖਿਆ ਸੀ, ਮਜ਼ਬੂਤ ਅਰਥਵਿਵਸਥਾ ਦੀ ਨੀਂਹ ਰੱਖਣ ਦੀ ਕੋਸ਼ਿਸ਼ ਕੀਤੀ ਸੀ, ਪਰ ਮੈਨੂੰ ਲੱਗਦਾ ਹੈ ਕਿ ਫਿਲਹਾਲ ਮੈਂ ਪੂਰਾ ਨਹੀਂ ਕਰ ਸਕੀ। ਇਸ ਲਈ ਮੈਂ ਅਸਤੀਫ਼ਾ ਦੇ ਰਿਹਾ ਹਾਂ।
ਜਾਣਕਾਰੀ ਲਈ ਦੱਸ ਦੇਈਏ ਕਿ ਕੰਜ਼ਰਵੇਟਿਵ ਪਾਰਟੀ ਦੇ 530 ਮੈਂਬਰਾਂ ਦੇ YouGov ਸਰਵੇਖਣ ਵਿੱਚ ਇਹ ਵੀ ਪਾਇਆ ਗਿਆ ਕਿ 55% ਮੈਂਬਰਾਂ ਦਾ ਮੰਨਣਾ ਹੈ ਕਿ ਲਿਜ਼ ਟਰਸ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਕੁਝ ਹੋਰ ਸਰਵੇਖਣਾਂ ਨੇ ਇਹ ਵੀ ਸੰਕੇਤ ਦਿੱਤਾ ਕਿ ਲਿਜ਼ ਟਰਸ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਵੇਗਾ। ਉਨ੍ਹਾਂ ਦੀ ਆਪਣੀ ਪਾਰਟੀ ਉਨ੍ਹਾਂ ਦੇ ਫ਼ੈਸਲਿਆਂ ਤੋਂ ਨਾਖੁਸ਼ ਸੀ।

ad