ਰਈਸੀ ਦੇ ਹੈਲੀਕਾਪਟਰ ਨੂੰ ਹਾਦਸਾਗ੍ਰਸਤ ਹੁੰਦੇ ਹੀ ਲੱਗ ਗਈ ਸੀ ਅੱਗ

ਰਈਸੀ ਦੇ ਹੈਲੀਕਾਪਟਰ ਨੂੰ ਹਾਦਸਾਗ੍ਰਸਤ ਹੁੰਦੇ ਹੀ ਲੱਗ ਗਈ ਸੀ ਅੱਗ

ਤਹਿਰਾਨ,(ਇੰਡੋ ਕਨੇਡੀਅਨ ਟਾਇਮਜ਼)-ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਜਿਸ ਹੈਲੀਕਾਪਟਰ ਵਿੱਚ ਸਵਾਰ ਸਨ ਉਸ ਦੇ ਹਾਦਸਾਗ੍ਰਸਤ ਹੁੰਦੇ ਹੀ ਉਸ ਵਿੱਚ ਅੱਗ ਲੱਗ ਗਈ ਸੀ ਅਤੇ ਇਸ ਗੱਲ ਦਾ ਕੋਈ ਸੰਕੇਤ ਨਹੀਂ ਮਿਲਿਆ ਹੈ ਕਿ ਉਸ ’ਤੇ ਕੋਈ ਹਮਲਾ ਕੀਤਾ ਗਿਆ ਸੀ। ਇਰਾਨੀ ਸੋਸ਼ਲ ਮੀਡੀਆ ਨੇ ਹਾਦਸੇ ਦੇ ਜਾਂਚਕਰਤਾਵਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਐਤਵਾਰ ਨੂੰ ਵਾਪਰੇ ਹਾਦਸੇ ਵਿੱਚ ਰਈਸੀ ਤੋਂ ਇਲਾਵਾ ਦੇਸ਼ ਦੇ ਵਿਦੇਸ਼ ਮੰਤਰੀ ਅਤੇ ਛੇ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਸੀ।

ਹਾਦਸੇ ਦੀ ਜਾਂਚ ਕਰ ਰਹੇ ਹਥਿਆਰਬੰਦ ਬਲਾਂ ਦੇ ਜਨਰਲ ਸਟਾਫ਼ ਦਾ ਬਿਆਨ ਵੀਰਵਾਰ ਨੂੰ ਦੇਰ ਰਾਤ ਸਰਕਾਰੀ ਟੈਲੀਵਿਜ਼ਨ ਚੈਨਲ ’ਤੇ ਪੜ੍ਹਿਆ ਗਿਆ। ਹਾਦਸੇ ਸਬੰਧੀ ਜਾਰੀ ਪਹਿਲੇ ਬਿਆਨ ਵਿੱਚ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ ਪਰ ਕਿਹਾ ਗਿਆ ਹੈ ਕਿ ਅੱਗੇ ਦੀ ਜਾਂਚ ਤੋਂ ਬਾਅਦ ਹੋਰ ਜਾਣਕਾਰੀ ਮਿਲੇਗੀ। 

ad