ਰੂਸ ਨੇ ਯੂਕਰੇਨ ’ਤੇ ਕੀਤੇ ਜ਼ੋਰਦਾਰ ਮਿਜ਼ਾਈਲ ਤੇ ਡਰੋਨ ਹਮਲੇ

ਰੂਸ ਨੇ ਯੂਕਰੇਨ ’ਤੇ ਕੀਤੇ ਜ਼ੋਰਦਾਰ ਮਿਜ਼ਾਈਲ ਤੇ ਡਰੋਨ ਹਮਲੇ

ਕੀਵ,(ਇੰਡੋ ਕਨੇਡੀਅਨ ਟਾਇਮਜ਼)- ਰੂਸ ਵੱਲੋਂ ਕੀਤੇ ਤਾਬੜ ਤੋੜ ਮਿਜ਼ਾਈਲ ਤੇ ਡਰੋਨ ਹਮਲਿਆਂ ਕਾਰਨ ਕੀਵ ਅਤੇ ਯੂਕਰੇਨ ਦੇ ਹੋਰ ਸ਼ਹਿਰਾਂ ਵਿੱਚ ਅੱਜ ਸਵੇਰੇ ਧਮਾਕਿਆਂ ਦੀ ਆਵਾਜ਼ ਸੁਣੀ ਗਈ। ਸਵੇਰੇ 6 ਵਜੇ ਤੋਂ ਠੀਕ ਪਹਿਲਾਂ ਦੇਸ਼ ਭਰ ਵਿੱਚ ਹਵਾਈ ਹਮਲੇ ਦੇ ਸਾਇਰਨ ਵੱਜੇ। ਇਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਦੇਸ਼ ਦੇ ਕਈ ਇਲਾਕਿਆਂ ਵਿੱਚ ਬਿਜਲੀ ਤੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਜ਼ਾ ਹਮਲਿਆਂ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ਬਾਰੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈਉਂ

ad