ਅਕਾਲ ਤਖ਼ਤ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਸਿੱਖ ਇਕਜੁੱਟ ਹੋਣ: ਜਥੇਦਾਰ

ਅਕਾਲ ਤਖ਼ਤ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਸਿੱਖ ਇਕਜੁੱਟ ਹੋਣ: ਜਥੇਦਾਰ

ਸ਼੍ਰੋਮਣੀ ਕਮੇਟੀ ਵੱਲੋਂ ਅੱਜ ਇਥੇ ਅਕਾਲ ਤਖ਼ਤ ਵਿਖੇ ਸਿੱਖ ਸੰਗਤ ਦੇ ਸਹਿਯੋਗ ਨਾਲ ਅਕਾਲ ਤਖ਼ਤ ਦਾ ਸਥਾਪਨਾ ਦਿਵਸ ਮਨਾਇਆ ਗਿਆ।
ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਮੇਂ ਦੀ ਲੋੜ ਹੈ ਕਿ ਅਕਾਲ ਤਖ਼ਤ ਦਾ ਵਿਰੋਧ ਕਰਨ ਵਾਲਿਆਂ ਦਾ ਸਾਥ ਦੇਣ ਦੀ ਥਾਂ ਉਨ੍ਹਾਂ ਦਾ ਸਮੂਹਿਕ ਰੂਪ ਵਿੱਚ ਵਿਰੋਧ ਕੀਤਾ ਜਾਵੇ। ਉਨ੍ਹਾਂ ਨੇ ਸਿੱਖ ਸੰਗਤ ਨੂੰ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਹੁੰਦੇ ਕੂੜ ਪ੍ਰਚਾਰ ਤੋਂ ਵੀ ਬਚਣ ਲਈ ਪ੍ਰੇਰਿਆ।
ਇਸ ਸਬੰਧ ਵਿੱਚ ਅੱਜ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਕੀਰਤਨ ਮਗਰੋਂ ਅਰਦਾਸ ਕੀਤੀ ਗਈ। ਸਮਾਗਮ ਸਮੇਂ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

sant sagar