ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨ ਪੱਖੀ ਸਮਰਥਕਾਂ ਵਲੋਂ ਹੰਗਾਮਾ
ਲੰਡਨ, - ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਕੁਝ ਖ਼ਾਲਿਸਤਾਨ ਪੱਖੀ ਸਮਰਥਕਾਂ ਨੇ ਖ਼ਾਲਿਸਤਾਨ ਦਾ ਝੰਡਾ ਲਹਿਰਾਇਆ | ਪ੍ਰਾਪਤ ਜਾਣਕਾਰੀ ਅਨੁਸਾਰ ਅਜਿਹਾ ਭਾਈ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਪੰਜਾਬ 'ਚ ਕੀਤੀ ਕਾਰਵਾਈ ਦੇ ਰੋਸ ਵਜੋਂ ਕੀਤਾ ਗਿਆ ਹੈ | ਸ਼ੋਸ਼ਲ ਮੀਡੀਆ 'ਤੇ ਖ਼ਾਲਿਸਤਾਨ ਪੱਖੀ ਕਾਰਕੁਨਾਂ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਭਾਰਤੀ ਝੰਡੇ ਦੀ ਥਾਂ ਖ਼ਾਲਿਸਤਾਨ ਦਾ ਝੰਡਾ ਲਹਿਰਾਉਂਦੇ ਵੇਖਿਆ ਜਾ ਰਿਹਾ ਹੈ | ਇਸ ਮੌਕੇ ਭੰਨਤੋੜ ਵੀ ਕੀਤੀ ਗਈ ਹੈ | ਮੌਕੇ 'ਤੇ ਪਹੁੰਚੀ ਪੁਲਿਸ ਨਾਲ ਬਹਿਸ ਕਰ ਰਹੇ ਖ਼ਾਲਿਸਤਾਨੀ ਸਮਰਥਕ ਭਾਈ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ | ਭਾਰਤ 'ਚ ਇੰਗਲੈਂਡ ਦੇ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਕਥਿਤ ਤੌਰ 'ਤੇ ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੇ ਵਿਰੁੱਧ ਅੱਜ ਦੀ ਘਿਣਾਉਣੀ ਕਾਰਵਾਈ ਦੀ ਨਿੰਦਾ ਕੀਤੀ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਅਸਵੀਕਾਰਨਯੋਗ ਕਿਹਾ ਹੈ | ਉਕਤ ਮਾਮਲੇ 'ਚ ਅਜੇ ਤੱਕ ਪੁਲਿਸ ਵਲੋਂ ਕਿਸੇ ਵਿਅਕਤੀ ਨੂੰ ਗਿ੍ਫਤਾਰ ਕਰਨ ਦੀ ਕੋਈ ਸੂਚਨਾ ਨਹੀਂ ਹੈ |
ਭਾਰਤ ਵਲੋਂ ਯੂ.ਕੇ. ਹਾਈ ਕਮਿਸ਼ਨ ਦਾ ਡਿਪਟੀ ਚੀਫ ਤਲਬ
ਭਾਰਤ ਨੇ ਨਵੀਂ ਦਿੱਲੀ ਸਥਿਤ ਯੂ.ਕੇ. ਹਾਈ ਕਮਿਸ਼ਨ ਦੇ ਡਿਪਟੀ ਚੀਫ ਨੂੰ ਤਲਬ ਕਰਕੇ ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਪੱਖੀ ਸਮਰਥਕਾਂ ਵਲੋਂ ਕੀਤੇ ਗਏ ਹੰਗਾਮੇ ਨੂੰ ਲੈ ਕੇ ਸਪਸ਼ਟੀਕਰਨ ਮੰਗਿਆ ਹੈ | ਭਾਰਤੀ ਵਿਦੇਸ਼ ਮੰਤਰਾਲੇ ਨੇ ਸਖ਼ਤ ਲਹਿਜ਼ੇ 'ਚ ਜਾਰੀ ਕੀਤੇ ਬਿਆਨ 'ਚ ਯੂ.ਕੇ. 'ਚ ਭਾਰਤੀ ਕੂਟਨੀਤਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ |
.jpg)

.jpg)


.jpg)
.jpg)
.jpg)
.jpg)


.jpg)

.jpg)



.jpg)