ਵੇਰਕਾ ਮਿਲਕ ਤੇ ਕੈਟਲਫੀਡ ਪਲਾਂਟ ਆਊੂਟਸੋਰਸ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ
ਲੁਧਿਆਣਾ, - ਵੇਰਕਾ ਮਿਲਕ ਪਲਾਂਟ ਤੇ ਕੈਟਲਫੀਡ ਪਲਾਂਟ ਆਊਟਸੌਰਸ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਮੀਟਿੰਗ ਕਰਕੇ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ | ਸੂਬਾ ਆਗੂ ਪਵਨਦੀਪ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਵੇਰਕਾ ਮਿਲਕ ਪਲਾਂਟਾਂ ਵਿਚ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਗਈ ਸੀ, ਆਊਟਸੋਰਸ ਮੁਲਾਜ਼ਮਾਂ ਦੀ ਮੰਗ ਸੀ ਕਿ ਪਹਿਲਾ ਇਨ੍ਹਾਂ ਅਸਾਮੀਆਂ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਵਿਭਾਗ ਵਿਚ ਸ਼ਾਮਿਲ ਕੀਤਾ ਜਾਵੇ | ਇਨ੍ਹਾਂ ਅਸਾਮੀਆਂ 'ਤੇ ਭਰਤੀ ਕਰਨ ਨਾਲ 500 ਆਊਟਸੋਰਸ ਵਰਕਰਾਂ ਦਾ ਰੁਜ਼ਗਾਰ ਚਲਾ ਜਾਵੇਗਾ ਕਿਉਂਕਿ ਸੀ ਅਤੇ ਡੀ ਸ਼ੇ੍ਰਣੀ ਵਿਚ ਇਨ੍ਹਾਂ ਸਾਰੀਆਂ ਅਸਾਮੀਆਂ 'ਤੇ ਆਊਟਸੋਰਸ ਵਰਕਰ ਪਿਛਲੇ ਲੰਬੇ ਸਮਾੇ ਤੋਂ ਕੰਮ ਕਰ ਰਹੇ ਹਨ, ਜਿਸ ਦੇ ਸੰਬੰਧ ਵਿਚ ਵੇਰਕਾ ਠੇਕਾ ਮੁਲਾਜ਼ਮ ਯੂਨੀਅਨ ਨੇ 3 ਦਿਨ ਦਾ ਮੁਹਾਲੀ ਮਿਲਕ ਪਲਾਂਟ ਵਿਖੇ ਧਰਨਾ ਦਿੱਤਾ ਸੀ, ਜਿਸ ਦੇ ਸਿੱਟੇ ਵਜੋਂ ਪੰਜਾਬ ਸਰਕਾਰ ਤੇ ਵੇਰਕਾ ਮਿਲਕਫੈਡ ਮੈਨੇਜਮੈਂਟ ਵਲੋਂ ਇਨ੍ਹਾਂ ਅਸਾਮੀਆਂ 'ਤੇ ਰੋਕ ਲਗਾ ਦਿੱਤੀ ਗਈ ਸੀ ਅਤੇ ਵੇਰਕਾ ਠੇਕਾ ਮੁਲਾਜ਼ਮ ਯੂਨੀਅਨ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮੁੱਖ ਮੰਤਰੀ ਨਾਲ ਜਲਦ ਮੀਟਿੰਗ ਕਰਵਾ ਕੇ ਤੁਹਾਡੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ | ਪ੍ਰੰਤੂ ਅਜੇ ਤੱਕ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ ਅਤੇ ਨਾ ਹੀ ਮੰਗਾਂ ਨੂੰ ਹੱਲ ਕਰਨ ਵੱਲ ਧਿਆਨ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਨੇ ਤੈਅ ਕੀਤਾ ਹੈ ਕਿ 20 ਫਰਵਰੀ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਦੇ ਦਫਤਰ ਅਤੇ ਘਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ 23 ਫਰਵਰੀ ਨੂੰ ਵੇਰਕਾ ਪਲਾਂਟ ਬਠਿੰਡਾ, 3 ਮਾਰਚ ਨੂੰ ਲੁਧਿਆਣਾ ਮਿਲਕ ਪਲਾਂਟ ਅਤੇ 5 ਮਾਰਚ ਨੂੰ ਮੋਹਾਲੀ ਮਿਲਕ ਪਲਾਂਟ ਦੇ ਗੇਟ ਸਾਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |
.jpg)
.jpg)


.jpg)
.jpg)
.jpg)
.jpg)


.jpg)

.jpg)



.jpg)
.jpg)