ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਣ 'ਤੇ ਗਰਵਨਰ ਤੇ ਮੁੱਖ ਮੰਤਰੀ ਵਿਚਾਲੇ ਫਿਰ ਖੜਕੀ
ਚੰਡੀਗੜ੍ਹ, - ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਪੰਜਾਬ ਵਿਚਾਲੇ ਫਿਰ ਖੜਕ ਗਈ ਹੈ। ਦਰਅਸਲ, ਹੁਣ ਗਵਰਨਰ ਨੇ ਫਿਰ ਤੋਂ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕੁਝ ਸਵਾਲ ਚੁੱਕੇ ਹਨ, ਜਿਨ੍ਹਾਂ ਵਿਚ ਅਹਿਮ ਸਵਾਲ ਸਕੂਲ ਪ੍ਰਿੰਸੀਪਲਾਂ ਨੁੰ ਸਿੰਗਾਪੁਰ ਭੇਜਣ ਬਾਰੇ ਕੀਤਾ ਗਿਆ ਹੈ । ਦੱਸ ਦਈਏ ਕਿ, ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪਿਛਲੇ ਦੋ ਹਫ਼ਤਿਆਂ ਵਿੱਚ ਸਰਕਾਰ ਵਲੋਂ ਲਏ ਗਏ ਵੱਖ-ਵੱਖ ਫੈਸਲਿਆਂ, ਜਿਸ ਵਿਚ ਸਿਖਲਾਈ ਲਈ ਸਿੰਗਾਪੁਰ ਭੇਜਣ ਲਈ ਅਧਿਆਪਕਾਂ ਦੀ ਚੋਣ ਵਿਚ ਪਾਰਦਰਸ਼ਤਾ ਦੀ ਘਾਟ ਵੀ ਸ਼ਾਮਲ ਹੈ, 'ਤੇ ਸਵਾਲ ਉਠਾਏ ਹਨ । ਉਥੇ ਹੀ ਦੂਜੇ ਪਾਸੇ, ਗਵਰਨਰ ਵਲੋਂ ਲਿਖੀ ਗਈ ਚਿੱਠੀ ਤੇ ਮੁੱਖ ਮੰਤਰੀ ਪੰਜਾਬ ਨੇ ਵੀ ਮੋੜਵਾਂ ਜਵਾਬ ਦੇ ਦਿੱਤਾ ਹੈ

.jpg)
.jpg)


.jpg)
.jpg)
.jpg)
.jpg)


.jpg)

.jpg)


.jpg)