ਅੰਮ੍ਰਿਤਸਰ ’ਚ ਵੀਰਵਾਰ ਨੂੰ ਰੋਡ ਸ਼ੋਅ ਕਰਨਗੇ ਕੇਜਰੀਵਾਲ

ਅੰਮ੍ਰਿਤਸਰ ’ਚ ਵੀਰਵਾਰ ਨੂੰ ਰੋਡ ਸ਼ੋਅ ਕਰਨਗੇ ਕੇਜਰੀਵਾਲ

ਨਵੀਂ ਦਿੱਲੀ, 15 ਮਈ (ਇੰਡੋ ਕਨੇਡੀਅਨ ਟਾਈਮਜ਼)- ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਕੁਝ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰਨਗੇ। ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਵੱਲੋਂ ਵੱਡਾ ਰੋਡ ਸ਼ੋਅ ਕੀਤਾ ਜਾਵੇਗਾ। ਪਾਰਟੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮ 6 ਵਜੇ ਸ਼ੁਰੂ ਹੋਣ ਵਾਲੇ ਰੋਡ ਸ਼ੋਅ ਦਾ ਹਿੱਸਾ ਹੋਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਹਰਮਿੰਦਰ ਸਾਹਿਬ ਮੱਥਾ ਟੇਕਣਗੇ।

ad