ਸਰਕਾਰ ਨੂੰ ਗਰੀਬਾਂ ਦਾ ਦਰਦ ਮਹਿਸੂਸ ਨਹੀਂ ਹੋ ਰਿਹਾ: ਸੋਨੀਆ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਸਰਕਾਰ ’ਤੇ ਗਰੀਬਾਂ ਦੇ ਦਰਦ ਨੂੰ ਮਹਿਸੂਸ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮਜ਼ਦੂਰਾਂ, ਗਰੀਬ ਪਰਿਵਾਰਾਂ ਨੂੰ ਮੁਫ਼ਤ ਆਵਾਜਾਈ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ ਹੀ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮਾਂ ਨੂੰ (ਐੱਮਐੱਸਐੱਮਈ) ਤੁਰੰਤ ਵਿੱਤੀ ਸਹਾਇਤਾ ਦਿੱਤੀ ਜਾਵੇ।ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਾਂਗਰਸ ਦੁਆਰਾ ਚਲਾਈ ਗਈ’ ਸਪੀਕਅਪ ਇੰਡੀਆ ‘ਮੁਹਿੰਮ ਦੀ ਇਕ ਵੀਡੀਓ ਵਿੱਚ ਸ੍ਰੀਮਤੀ ਸੋਨੀਆ ਗਾਂਧੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਨਰੇਗਾ ਤਹਿਤ 200 ਕੰਮਕਾਜੀ ਦਿਨ ਯਕੀਨੀ ਬਣਾਏ ਅਤੇ ਸਾਰੇ ਲੋੜਵੰਦਾਂ ਲਈ ਰਾਸ਼ਨ ਦਾ ਪ੍ਰਬੰਧਨ ਕਰੇ। ਕਾਂਗਰਸ ਦਾ ਕਹਿਣਾ ਹੈ ਕਿ ਉਸ ਨੇ ਗਰੀਬਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦੀ ਸਹਾਇਤਾ ਲਈ ਸਰਕਾਰ ਉੱਤੇ ਦਬਾਅ ਪਾਉਣ ਦੇ ਉਦੇਸ਼ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।