ਪੰਜਾਬ ਦਾ ਸ਼ਰਾਬ ਘੁਟਾਲਾ ਦਿੱਲੀ ਨਾਲੋਂ ਵੀ ਵੱਡਾ: ਸੁਖਬੀਰ ਬਾਦਲ

ਪੰਜਾਬ ਦਾ ਸ਼ਰਾਬ ਘੁਟਾਲਾ ਦਿੱਲੀ ਨਾਲੋਂ ਵੀ ਵੱਡਾ: ਸੁਖਬੀਰ ਬਾਦਲ

ਪੰਜਾਬ ਦਾ ਸ਼ਰਾਬ ਘੁਟਾਲਾ ਦਿੱਲੀ ਨਾਲੋਂ ਵੀ ਵੱਡਾ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸ਼ਰਾਬ ਘੁਟਾਲੇ ਨਾਲੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸ਼ਰਾਬ ਘੁਟਾਲਾ ਕਿਤੇ ਵੱਡਾ ਹੈ। ਦਿੱਲੀ ਸ਼ਰਾਬ ਘੁਟਾਲੇ ਸਬੰਧੀ ਕੇਜਰੀਵਾਲ ਨੂੰ ਜੇਲ੍ਹ ਦੀ ਹਵਾ ਖਾਣੀ ਪਈ ਪਰ ਭਗਵੰਤ ਮਾਨ ਵੱਲੋਂ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਗੋਡੇ ਹੱਥ ਲਾਉਣ ਕਰ ਕੇ ਪੰਜਾਬ ਦਾ ਸ਼ਰਾਬ ਘੁਟਾਲਾ ਠੰਢੇ ਬਸਤੇ ਪਾ ਦਿੱਤਾ ਗਿਆ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਇੱਥੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਨਿਭਾਉਣ ਦੀ ਥਾਂ ਕੇਜਰੀਵਾਲ ਦੇ ਡਰਾਈਵਰ ਦੀ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਭਗਵੰਤ ਮਾਨ ਤੇ ਕੇਜਰੀਵਾਲ ਜਿਸ ਇਲਾਕੇ ਵਿੱਚ ਜਾਂਦੇ ਹਨ, ਉੱਥੇ ਕਰਫਿਊ ਵਰਗੇ ਹਾਲਾਤ ਬਣਾ ਦਿੱਤੇ ਜਾਂਦੇ ਹਨ।
                                              ਹਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਦਿੱਲੀ ਅਤੇ ਹਰਿਆਣਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ’ਤੇ ਆਰਐੱਸਐੱਸ ਨੇ ਕਬਜ਼ਾ ਕੀਤਾ ਹੋਇਆ ਹੈ। ਸੁਖਬੀਰ ਨੇ ਕਿਹਾ ਕਿ ਚਾਰ ਦਹਾਕੇ ਪਹਿਲਾਂ ਕਾਂਗਰਸ ਨੇ ਦਿੱਲੀ ਵਿੱਚ ਦੰਗੇ ਕਰਵਾਏ ਸਨ ਅਤੇ ਸ੍ਰੀ ਦਰਬਾਰ ਸਾਹਿਬ ਸਮੇਤ ਸਿੱਖਾਂ ਦੇ ਧਾਰਮਿਕ ਅਸਥਾਨ ਢਹਿ-ਢੇਰੀ ਕੀਤੇ ਪਰ ਕਿਸੇ ਵੀ ਦੋਸ਼ੀ ਨੂੰ ਅੱਜ ਤੱਕ ਸਜ਼ਾ ਨਹੀਂ ਮਿਲੀ। ਉਨ੍ਹਾਂ ਦੋਸ਼ ਲਾਇਆ ਕਿ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲਿਆ ਹੋਇਆ ਹੈ। ਉਨ੍ਹਾਂ ਪੰਜਾਬੀਆਂ ਦੇ ਭਲੇ ਖਾਤਰ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ad