ਡਾ. ਮੂਰਤੀ ਡਬਲਿਊਐੱਚਓ ’ਚ ਅਮਰੀਕੀ ਪ੍ਰਤੀਨਿਧੀ ਵਜੋਂ ਨਾਮਜ਼ਦ

ਡਾ. ਮੂਰਤੀ ਡਬਲਿਊਐੱਚਓ ’ਚ ਅਮਰੀਕੀ ਪ੍ਰਤੀਨਿਧੀ ਵਜੋਂ ਨਾਮਜ਼ਦ

ਵਾਸ਼ਿੰਗਟਨ- ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਦੇ ਸਰਜਨ ਜਨਰਲ ਡਾ. ਵਿਵੇਕ ਮੂਰਤੀ ਨੂੰ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਕਾਰਜਕਾਰੀ ਬੋਰਡ ਵਿੱਚ ਦੇਸ਼ ਦੇ ਪ੍ਰਤੀਨਿਧੀ ਵਜੋਂ ਨਾਮਜ਼ਦ ਕੀਤਾ ਹੈ। 45 ਸਾਲਾ ਡਾ. ਮੂਰਤੀ ਇਸ ਨਵੀਂ ਜ਼ਿੰਮੇਵਾਰੀ ਦੇ ਨਾਲ ਅਮਰੀਕੀ ਸਰਜਨ ਜਨਰਲ ਵਜੋਂ ਵੀ ਸੇਵਾਵਾਂ ਜਾਰੀ ਰੱਖਣਗੇ। ਵਾਈਟ ਹਾਊਸ ਨੇ ਇੱਕ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ। ਅਮਰੀਕੀ ਸੈਨੇਟ ਨੇ ਪਿਛਲੇ ਸਾਲ ਮਾਰਚ ਵਿੱਚ ਉਨ੍ਹਾਂ ਦੀ ਦੇਸ਼ ਦੇ 21ਵੇਂ ਸਰਜਨ ਜਨਰਲ ਵਜੋਂ ਨਿਯੁਕਤੀ ਦੀ ਤਸਦੀਕ ਕੀਤੀ ਸੀ। ਇਸ ਤੋਂ ਪਹਿਲਾਂ ਉਹ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਦੌਰਾਨ 19ਵੇਂ ਸਰਜਨ ਜਨਰਲ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

ad