ਬਟਾਲਾ ‘ਚ ਮਾਮੂਲੀ ਬਹਿਸ ਨੂੰ ਲੈ ਕੇ ਚੱਲੀਆਂ ਗੋਲੀਆਂ

ਬਟਾਲਾ ‘ਚ ਮਾਮੂਲੀ ਬਹਿਸ ਨੂੰ ਲੈ ਕੇ ਚੱਲੀਆਂ ਗੋਲੀਆਂ

ਬਟਾਲਾ, :  ਬਟਾਲਾ ਦੇ ਨਿਊ ਹਰਨਾਮ ਨਗਰ ਇਲਾਕੇ ‘ਚ ਦੇਰ ਰਾਤ ਮਾਹੌਲ ਉਦੋਂ ਦਹਿਸਤ ਭਰਿਆ ਬਣ ਗਿਆ, ਜਦੋਂ ਫਾਇਰਿੰਗ ਦੀ ਵਾਰਦਾਤ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਬਹਿਸ ਦੇ ਚੱਲਦੇ ਸਾਬਕਾ ਐੱਮਸੀ ਦੇ ਬੇਟੇ ਨੇ ਆਪਣੀ ਰਿਵਾਲਵਰ ਨਾਲ ਮੁਹੱਲੇ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਸਿਰ ‘ਚ ਮਾਰੀਆਂ ਗੋਲੀਆਂ, ਉਥੇ ਹੀ ਮੁਲਜਮ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਗੋਲੀਆਂ ਲੱਗਣ ਨਾਲ ਜਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਹਾਲਤ ਗੰਭੀਰ ਹੋਣ ਕਾਰਨ ਡਿਊਟੀ ਮੈਡੀਕਲ ਅਫਸਰ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਉਧਰ ਬਟਾਲਾ ਪੁਲਸ ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਤਫਤੀਸ ਸੁਰੂ ਕਰ ਦਿੱਤੀ ਗਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਦੋਸੀ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ। ਘਟਨਾ ਦੇ ਚਸਮਦੀਦ ਪਰਗਟ ਸਿੰਘ ਨੇ ਦੱਸਿਆ ਕਿ ਤੀਰਥ ਰਾਮ ਨਾਂ ਦੇ ਨੌਜਵਾਨ ਅਤੇ ਸਾਬਕਾ ਐੱਮਸੀ ਦੇ ਬੇਟੇ ਦਰਮਿਆਨ ਲੱਬੂ ਨਾਲ ਮਾਮੂਲੀ ਬਹਿਸ ਤੋਂ ਬਾਅਦ ਲੱਬੂ ਨੇ ਆਪਣੀ ਰਿਵਾਲਵਰ ਨਾਲ ਤੀਰਥ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ 3 ਫਾਇਰ ਕੀਤੇ ਗਏ। ਕੁਝ ਫਾਇਰ ਤੀਰਥ ਦੇ ਸਿਰ ‘ਚ ਲੱਗੇ। ਗੋਲੀਆਂ ਚਲਾਉਣ ਤੋਂ ਬਾਅਦ ਦੋਸੀ ਮੌਕੇ ਤੋਂ ਫਰਾਰ ਹੋ ਗਿਆ। ਤੀਰਥ ਰਾਮ ਨੂੰ ਗੰਭੀਰ ਜਖਮੀ ਹਾਲਤ ਵਿੱਚ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ। ਉਥੇ ਹੀ ਸਿਵਲ ਹਸਪਤਾਲ ਬਟਾਲਾ ਦੇ ਡਾ. ਸੰਜੀਵ ਨੇ ਦੱਸਿਆ ਕਿ ਤੀਰਥ ਕੁਮਾਰ (45) ਗੋਲੀ ਲੱਗਣ ਨਾਲ ਗੰਭੀਰ ਰੂਪ ‘ਚ ਜਖਮੀ ਹਾਲਤ ‘ਚ ਉਨ੍ਹਾਂ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ। ਉਥੇ ਹੀ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਜਿਲ੍ਹਾ ਬਟਾਲਾ ਦੇ ਡੀਐੱਸਪੀ ਸਿਟੀ ਲਲਿਤ ਕੁਮਾਰ ਮੌਕੇ ‘ਤੇ ਪੁਲਸ ਥਾਣਾ ਸਿਵਲ ਲਾਈਨ ਦੀ ਪੁਲਸ ਪਾਰਟੀ ਨਾਲ ਜਾਂਚ ਲਈ ਪਹੁੰਚੇ। ਡੀਐੱਸਪੀ ਲਲਿਤ ਕੁਮਾਰ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਪੁਲਸ ਵੱਲੋਂ ਤਫਤੀਸ ਕੀਤੀ ਜਾ ਰਹੀ ਹੈ ਤੇ ਜਾਂਚ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

sant sagar