ਗੁਰੂ ਹਰਿਕਿ੍ਸ਼ਨ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਦੀਆਂ ਰੌਣਕਾਂ

ਗੁਰੂ ਹਰਿਕਿ੍ਸ਼ਨ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਦੀਆਂ ਰੌਣਕਾਂ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 14 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਅੱਜ ਸ਼ੋ੍ਰਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਵਿਸ਼ੇਸ਼ ਸਹਿਯੋਗ ਸਦਕਾ ਬਾਲਾ ਪ੍ਰੀਤਮ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਧਾਰਮਿਕ ਸਮਾਗਮ 'ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਵੀਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਸਵੇਰੇ ਸਭ ਤੋਂ ਪਹਿਲਾਂ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੀ ਸੰਪੂਰਨਤਾ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ | ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਰਹੇ ਹਨ | ਸਿੱਖਾਂ ਨੂੰ ਆਪਣੇ ਗੁਰੂ 'ਤੇ ਭਰੋਸਾ ਰੱਖਣਾ ਚਾਹੀਦਾ ਹੈ | ਭਾਈ aਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਨੂੰ ਬਾਲ ਅਵਸਥਾ ਵਿਚ ਹੀ ਗੁਰਗੱਦੀ ਮਿਲੀ, ਉਨ੍ਹਾਂ ਨੇ ਆਪਣੀ ਛੋਟੀ ਉਮਰ ਵਿਚ ਹੀ ਮਹਾਨ ਕਾਰਜ ਕੀਤੇ, ਉਸ ਸਮੇਂ ਉਨ੍ਹਾਂ ਨੇ ਦਿੱਲੀ ਵਿਚ ਫੈਲੀ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਸੰਗਤਾਂ ਨੂੰ ਇਸ ਤੋਂ ਬਚਾਇਆ | ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਜੋ ਬਾਲ ਅਵਸਥਾ ਵਿਚ ਹੀ ਬਹੁਤ ਸੁਲਝੇ ਹੋਏ ਸਨ, ਆਪਣੇ ਧਰਮ ਬਾਰੇ ਉਨ੍ਹਾਂ ਨੂੰ ਪੂਰੀ ਜਾਣਕਾਰੀ ਸੀ ਤੇ ਬਹੁਤ ਗਿਆਨਵਾਨ ਸਨ | ਇਸ ਮੌਕੇ ਸਟੇਜ ਦੀ ਕਾਰਵਾਈ ਚਲਾ ਰਹੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਆਪਣੇ ਵਿਚਾਰ ਰੱਖੇ | ਉਨ੍ਹਾਂ ਨੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁੱਚਾ ਸਿੰਘ ਦਾ ਵੀ ਵੱਡਾ ਸਮਾਗਮ ਕਰਵਾਉਣ ਲਈ ਹਰ ਸਾਲ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਗਿਆਨੀ ਮਾਨ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਦਮਦਮਾ ਸਾਹਿਬ, ਭਾਈ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ, ਭਾਈ ਫੂਲਾ ਸਿੰਘ ਹੈੱਡ ਗ੍ਰੰਥੀ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਪਿ੍ੰਸੀਪਲ ਸੁਰਿੰਦਰ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ, ਭੁਪਿੰਦਰ ਸਿੰਘ ਭਾਰਜ ਤਜਿੰਦਰ ਸਿੰਘ ਪੱਪੂ, ਮਨਜੀਤ ਸਿੰਘ ਘਨੌਲੀ, ਭੁਪਿੰਦਰ ਸਿੰਘ ਬਜਰੂੜ, ਨਾਜਰ ਸਿੰਘ ਸਾਹਪੁਰ, ਮਨਿੰਦਰ ਸਿੰਘ ਸਾਹਿਬ, ਤੇਜਵੀਰ ਸਿੰਘ ਜਗੀਰਦਾਰ, ਹਿਮਾਂਸ਼ੂ ਟੰਡਨ, ਜੁਗਰਾਜ ਸਿੰਘ ਬਿੱਲੂ ਆਦਿ ਹਾਜ਼ਰ ਸਨ |

sant sagar