ਕੈਪਟਨ ਸਰਕਾਰ ਤੋਂ ਲੋਕਾਂ ਦਾ ਭਰੋਸਾ ਉੱਠਿਆ: ਸੁਖਬੀਰ

ਕੈਪਟਨ ਸਰਕਾਰ ਤੋਂ ਲੋਕਾਂ ਦਾ ਭਰੋਸਾ ਉੱਠਿਆ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਕਾਲਰਾ ਵਿੱਚ ਅੱਜ ਐੱਸਜੀਪੀਸੀ ਦੇ ਅੱਠਵੇਂ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਸੁਖਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ ਹੈ। ਕਾਂਗਰਸ ਦੀ ਲਾਪ੍ਰਵਾਹੀ ਕਾਰਨ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ  ਉੱਠ ਚੁੱਕਿਆ ਹੈ। ਸੁਖਬੀਰ ਅਨੁਸਾਰ ਕੈਪਟਨ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਸੁਲਝਾਉਣ ਵਿੱਚ ਅਸਫ਼ਲ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਸਰਕਾਰੀ ਹਸਪਤਾਲਾਂ ’ਚ ਜਾਣ ਤੋਂ ਗੁਰੇਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਾਂ ਘਰੋਂ ਬਾਹਰ ਹੀ ਨਹੀਂ ਨਿਕਲ ਰਿਹਾ। ਜੇ ਜਰਨੈਲ ਹੀ ਬਾਹਰ ਨਹੀਂ ਨਿਕਲੇਗਾ ਤੇ ਜੰਗ ਕਿਵੇਂ ਜਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਹੀ ਪੰਜਾਬ ’ਚ ਬਲੈਕ ਫੰਗਸ ਦੇ ਕੇਸ ਵੱਧ ਰਹੇ ਹਨ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਬਾਬਾ ਭਾਗ ਸਿੰਘ ਦੇ ਸਹਿਯੋਗ ਨਾਲ ਕਾਲਰਾ ਵਿੱਚ ਸਥਾਪਤ ਕੀਤੇ ਗਏ ਕੋਵਿਡ ਸੈਂਟਰ ’ਚ 17 ਬੈੱਡਾਂ ਦੀ ਸਹੂਲਤ ਹੈ। ਇੱਥੇ ਡਾਕਟਰ ਅਤੇ ਸਿਹਤ ਮੁਲਾਜ਼ਮ 24 ਘੰਟੇ ਮੌਜੂਦ ਰਹਿਣਗੇ। ਇਸ ਮੌਕੇ ਪਵਨ ਕੁਮਾਰ ਟੀਨੂੰ, ਸਰਬਜੀਤ ਸਿੰਘ ਮੱਕੜ, ਕੁਲਦੀਪ ਸਿੰਘ ਵਡਾਲਾ ਹਾਜ਼ਰ ਸਨ।

sant sagar