ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਗੋਲੀ ਮਾਰੀ

ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਗੋਲੀ ਮਾਰੀ

ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਗੋਲੀ ਮਾਰੀ
ਬ੍ਰਾਤੀਸਲਾਵਾ (ਸਲੋਵਾਕੀਆ)-ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰੌਬਰਟ ਫਿਕੋ ਗੋਲੀਬਾਰੀ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਲੋਵਾਕੀਆ ਟੈਲੀਵਿਜ਼ਨ ਸਟੇਸ਼ਨ ‘ਟੀਏ3’ ਦੀ ਖ਼ਬਰ ਮੁਤਾਬਕ, ਇਹ ਘਟਨਾ ਰਾਜਧਾਨੀ ਤੋਂ ਲਗਪਗ 150 ਕਿਲੋਮੀਟਰ ਦੂਰ ਉੱਤਰ-ਪੂਰਬ ਵਿੱਚ ਹੈਂਡਲੋਵਾ ਸ਼ਹਿਰ ਵਿੱਚ ਵਾਪਰੀ ਜਿੱਥੇ ਆਗੂ ਸਮਰਥਕਾਂ ਨਾਲ ਮੀਟਿੰਗ ਕਰ ਰਹੇ ਸਨ। ਖ਼ਬਰ ਮੁਤਾਬਕ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲੀਸ ਨੇ ਘਟਨਾ ਸਥਾਨ ਨੂੰ ਸੀਲ ਕਰ ਦਿੱਤਾ ਹੈ। ਸਲੋਵਾਕ ਟੀਏਐੱਸਆਰ ਖ਼ਬਰ ਏਜੰਸੀ ਨੇ ਕਿਹਾ ਕਿ ਸੰਸਦ ਦੇ ਡਿਪਟੀ ਸਪੀਕਰ ਲੂਬੋਸ ਬਲਾਹਾ ਨੇ ਸੰਸਦ ਦੇ ਸੈਸ਼ਨ ਦੌਰਾਨ ਵਾਪਰੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਸਦਨ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ। ਰਾਸ਼ਟਰਪਤੀ ਜ਼ੁਜ਼ਨਾ ਕੈਪੂਤੋਵਾ ਨੇ ਪ੍ਰਧਾਨ ਮੰਤਰੀ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। 

sant sagar